11

Sunday, March 25, 2012

shiv kumar btalvi kavita ਗ਼ਮਾਂ ਦੀ ਰਾਤ....

ਗ਼ਮਾਂ ਦੀ ਰਾਤ....

ਗ਼ਮਾਂ ਦੀ ਰਾਤ ਲੰਮੀ ਏ
ਜਾਂ ਮੇਰੇ ਗੀਤ ਲੰਮੇ ਨੇ |

ਨਾ ਭੈੜੀ ਰਾਤ ਮੁੱਕਦੀ ਏ
ਨਾ ਮੇਰੇ ਗੀਤ ਮੁੱਕਦੇ ਨੇ |

ਇਹ ਸਰ ਕਿੰਨੇ ਕੁ ਡੂੰਘੇ ਨੇ
ਕਿਸ ਨੇ ਹਾਥ ਨਾ ਪਾਈ ,

ਨਾ ਬਰਸਾਤਾਂ ਚ ਚੜ੍ਹਦੇ ਨੇ
ਤੇ ਨਾ ਔੜਾਂ ਚ ਸੁੱਕਦੇ ਨੇ |

ਮੇਰੇ ਹੱਡ ਹੀ ਅਵੱਲੇ ਨੇ
ਜੋ ਅੱਗ ਲਾਇਆਂ ਨਹੀਂ ਸੜਦੇ

ਨੇ ਸੜਦੇ ਹਉਕਿਆਂ ਦੇ ਨਾਲ
ਹਾਵਾਂ ਨਾਲ ਧੁਖਦੇ ਨੇ |

ਇਹ ਫੱਟ ਹਨ ਇਸ਼ਕ ਦੇ
ਇਹਨਾਂ ਦੀ ਯਾਰੋ ਕੀ ਦਵਾ ਹੋਵੇ ,

ਇਹ ਹੱਥ ਲਾਇਆਂ ਵੀ ਦੁਖਦੇ ਨੇ
ਮਲ੍ਹਮ ਲਾਇਆਂ ਵੀ ਦੁਖਦੇ ਨੇ |

ਜੇ ਗੋਰੀ ਰਾਤ ਹੈ ਚੰਨ ਦੀ
ਤਾਂ ਕਾਲੀ ਰਾਤ ਹੈ ਕਿਸ ਦੀ ?

ਨਾ ਲੁਕਦੇ ਤਾਰਿਆਂ ਵਿਚ ਚੰਨ
ਨਾ ਤਾਰੇ ਚੰਨ ਚ ਲੁਕਦੇ ਨੇ |


Writer : Shiv kumar batalvi ( ਸ਼ਿਵ ਕੁਮਾਰ ਬਟਾਲਵੀ )
Book : Birha tu sultan ( ਬਿਰਹਾ ਤੂ ਸੁਲਤਾਨ )

0 comments:

Post a Comment

 
Design by Wordpress Theme | Bloggerized by Free Blogger Templates | coupon codes